*ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ.
*-ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਸ਼ੁੱਭ ਆਰੰਭ*
*- ਕਿਹਾ! ਇਸ ਪ੍ਰੋਜੈਕਟ ਤਹਿਤ ਕਰੀਬ 84 ਲੱਖ ਰੁਪਏ ਕੀਤੇ ਜਾਣਗੇ ਖਰਚ*
ਲੁਧਿਆਣਾ, 10 ਦਸੰਬਰ (ਵਾਸੂ ਜੇਤਲੀ) – ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਗਿਆਨ ਵਿਦਿਆਲਿਆ ਤੋਂ ਬਾਪੂ ਮਾਰਕੀਟ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ 'ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3000 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 10 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 1 ਮਹੀਨੇ ਦਾ ਸਮਾਂ ਲੱਗੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ।
ਵਿਧਾਇਕ ਰਜਿੰਦਰਪਾਲ ਕੌਰ ਛਿੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੇ ਕੰਮਾਂ ਲਈ ਅੱਗੇ ਰਹੀ ਹੈ ਅਤੇ ਸਮਰਪਿਤ ਭਾਵ ਨਾਲ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੋੱਕੇ, ਮਹਤਾਬ ਬੰਟੀ, ਸੰਗਠਨ ਇੰਚਾਰਜ ਹਲਕਾ ਸਾਊਥ ਪਰਮਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਬਲਾਕ ਪ੍ਰਧਾਨ ਸ਼ਿਵ ਦਰਸ਼ਨ ਸਿੰਘ, ਮੰਜੀਤ ਅਤੇ ਅਜੇ ਸ਼ੁਕਲਾ. ਰਾਮਬਖ਼ਸ ਨਿਸ਼ਾਦ, ਰਾਮੂ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
