ਗੇਟ ਰੈਲੀ .

ਵੱਖ ਵੱਖ ਜੱਥੇਬੰਦੀਆਂ ਨੇ ਮੰਗਾਂ ਸਬੰਧੀ ਗੇਟ ਰੈਲੀ ਕੀਤੀ

ਖੰਨਾ, 23 ਮਈ (ਮਨਜੀਤ ਸਿੰਘ ਧੀਮਾਨ )- ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਪਾਵਰਕਾਮ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਸ਼ੁਕਰਵਾਰ ਨੂੰ ਸਾਂਝੇ ਤੌਰ ’ਤੇ ਸਬ ਡਵੀਜ਼ਨ ਕਮੇਟੀ ਭਡ਼ੀ ਦਫ਼ਤਰ ਅੱਗੇ ਮੰਗਾਂ ਸਬੰਧੀ ਗੇਟ ਰੈਲੀ ਕੀਤੀ। ਇਸ ਮੌਕੇ ਲਖਵੀਰ ਸਿੰਘ ਅਤੇ ਗੁਰਦੀਪ ਸਿੰਘ ਨੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਾਮਰਾਜੀ ਨੀਤੀਆਂ ਦਾ ਵਿਰੋਧ ਕਰਦਿਆਂ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਸੇਵਾ ਸ਼ਰਤਾਂ ਵਿਚ ਕੀਤੀ ਤਬਦੀਲੀ ਰੱਦ ਕੀਤੀ ਜਾਵੇ, ਠੇਕੇਦਾਰੀ ਸਿਸਟਮ ਰੱਦ ਕੀਤਾ ਜਾਵੇ, ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਬੰਦ ਕੀਤਾ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਸਰਕਾਰੀ ਜਾਇਦਾਦਾਂ ਵੇਚਣੀਆਂ ਬੰਦ ਕੀਤੀਆਂ ਜਾਣ, ਮਨਰੇਗਾ ਸਕੀਮ ਨੂੰ ਮੁਡ਼ ਬਹਾਲ ਕੀਤਾ ਜਾਵੇ, ਜਨਤਕ ਵੰਡ ਪ੍ਰਣਾਲੀ ਤਹਿਤ ਗਰੀਬਾਂ ਨੂੰ ਸਸਤੀ ਸਿੱਖਿਆ, ਬਿਮਾਰੀ ਦੇ ਇਲਾਜ ਲਈ ਮੈਡੀਕਲ ਸਹੂਲਤ ਅਤੇ ਰਾਸ਼ਨ ਦਿੱਤਾ ਜਾਵੇ, ਹਰ ਵਿਭਾਗ ਵਿਚ ਪੱਕੀ ਭਰਤੀ ਕੀਤੀ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਛੇਵੇਂ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਲਦ ਜਾਰੀ ਕੀਤਾ ਜਾਵੇ ਆਦਿ। ਇਸ ਮੌਕੇ ਕੁਲਵਿੰਦਰ ਸਿੰਘ, ਮਨੀ ਰਾਮ, ਬਿਧੀ ਚੰਦ, ਮੰਗਾ ਸਿੰਘ, ਚਰਨ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਲਵਾਰ ਸਿੰਘ, ਜਸਪਾਲ ਸਿੰਘ, ਸ਼ੇਰ ਸਿੰਘ, ਜਗਦੇਵ ਸਿੰਘ, ਤੇਜਪਾਲ ਸਿੰਘ ਆਦਿ ਹਾਜ਼ਰ ਸਨ।