ਭੀਖ ਮੰਗਦੇ ਹੋਏ 6 ਬੱਚਿਆਂ ਨੂੰ ਰੈਸਕਿਊ ਕੀਤਾ .

*ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ*



ਲੁਧਿਆਣਾ, 4 ਜੂਨ (ਇੰਦਰਜੀਤ) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪ੍ਰੋਜੈਕਟ ਜੀਵਨਜੋਤ ਅਧੀਨ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਸਨਦੀਪ ਸਿੰਘ (ਸੁਪਰਵਾਈਜਰ),  ਪ੍ਰਭਜੋਤ ਕੌਰ (ਕੇਸ ਵਰਕਰ), ਹਰਮਿੰਦਰ ਸਿੰਘ ਰੋਮੀ (ਸਿੱਖਿਆ ਵਿਭਾਗ) ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ’ਤੇ ਬੱਸ ਸਟੈਂਡ, ਭਾਰਤ ਨਗਰ ਚੌਂਕ, ਦੁਰਗਾ ਮਾਤਾ ਮੰਦਿਰ, ਪਵੇਲੀਅਨ ਚੌਂਕ, ਭਾਈਵਾਲ ਚੌਂਕ ਪੁਰਾਣੀਆਂ ਕਚਹਿਰੀਆਂ ਅਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ।  ਇਸ ਅਭਿਆਨ ਦੌਰਾਨ 06 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। 

ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਵੀ ਕੀਤਾ ਗਿਆ । 

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਬਾਲ ਭਿਖਿਆ ’ਤੇ ਪੂਰੀ ਤਰ੍ਹਾਂ ਠੱਲ ਪਾਈ ਜਾ ਸਕੇ।