ਸਮੀਖਿਆ ਮੀਟਿੰਗ .

ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ ਆਈ.ਏ.ਐਸ ਵਲੋਂ ਅੱਜ ਲੁਧਿਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) 2026 ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਚੋਣ ਅਫਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਲੁਧਿਆਣਾ, ਅੰਮ੍ਰਿਤਸਰ, ਮੋਗਾ, ਮਲੇਰਕੋਟਲਾ, ਜਲੰਧਰ, ਕਪੂਰਥਲਾ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਨੇ ਸ਼ਿਰਕਤ ਕੀਤੀ।