ਡੀ ਬੀ ਈ ਈ .

ਡੀ.ਬੀ.ਈ.ਈ. ਵੱਲੋਂ ਐਲ.ਜੀ.ਸੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 19 ਜੂਨ ਨੂੰ*

ਲੁਧਿਆਣਾ, 17 ਜੂਨ (ਮਨਜੀਤ ਸਿੰਘ ਧੀਮਾਨ) : ) ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋਂ 19 ਜੂਨ ਨੂੰ(ਸ਼ੁਕਰਵਾਰ) ਨੂੰ ਲੁਧਿਆਣਾ ਗਰੁੱਪ ਆਫ ਕਾਲਜ (ਐਲ.ਜੀ.ਸੀ.), ਚੌਕੀਮਾਨ, ਫਿਰੋਜਪੁਰ ਰੋਡ, ਲੁਧਿਆਣਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗਾ। 

ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਰੋਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। 19 ਜੂਨ ਨੂੰ ਲੱਗਣ ਵਾਲੇ ਇਸ ਮੈਗਾ ਰੋਜਗਾਰ ਮੇਲੇ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। 

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਰੋਜਗਾਰ ਮੇਲੇ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮੇ ਦੀਆਂ  ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ। 

ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ dbeeludhiana@gmail.com ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਲੁਧਿਆਣਾ, 17 ਜੂਨ (000) - ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋਂ 19 ਜੂਨ (ਸ਼ੁਕਰਵਾਰ) ਨੂੰ ਲੁਧਿਆਣਾ ਗਰੁੱਪ ਆਫ ਕਾਲਜ (ਐਲ.ਜੀ.ਸੀ.), ਚੌਕੀਮਾਨ, ਫਿਰੋਜਪੁਰ ਰੋਡ, ਲੁਧਿਆਣਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗਾ। 