ਸਵੱਛ ਭਾਰਤ ਮਿਸ਼ਨ.

ਸਵੱਛ ਭਾਰਤ ਮਿਸ਼ਨ ਨੂੰ ਸਫਲ ਬਣਾਉਣ ਲਈ ਸਾਡਾ ਸਾਂਝਾ ਯਤਨ

ਲੁਧਿਆਣਾ (ਮਨਜੀਤ ਸਿੰਘ ਧੀਮਾਨ) :ਅੱਜ ਵਾਰਡ ਨੰਬਰ 38, ਈਸ਼ਰ ਨਗਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਫਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇਲਾਕੇ ਦੀ ਸਫਾਈ, ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ।

ਸਾਫ਼-ਸੁਥਰਾ ਅਤੇ ਸੁੰਦਰ ਇਲਾਕਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਾਰੇ ਮਿਲ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਈਏ।