ਨਾਜਾਇਜ਼ ਹਥਿਆਰਾਂ ਨਾਲ 2 ਕਾਬੂ.

ਲੁਧਿਆਣਾ ਪੁਲਿਸ ਦੀ ਵੱਡੀ ਕਾਮਯਾਬੀ: ਵੱਡੀ ਗੈਂਗਵਾਰ ਟਲੀ, ਦੋ ਨੌਜਵਾਨ ਨਜਾਇਜ਼ ਹਥਿਆਰਾਂ ਸਮੇਤ ਕਾਬੂ 
 
ਲੁਧਿਆਣਾ, 17 ਜੂਨ (ਮਨਜੀਤ ਸਿੰਘ ਧੀਮਾਨ) :
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਜਾਇਜ਼ ਹਥਿਆਰ ਰੱਖਣ ਵਾਲੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਇੱਕ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਪੁਲਿਸ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਸਦਕਾ ਇੱਕ ਸੰਭਾਵਿਤ ਵੱਡੀ ਅਪਰਾਧਿਕ ਵਾਰਦਾਤ ਨੂੰ ਵਾਪਰਨ ਤੋਂ ਪਹਿਲਾਂ ਹੀ ਨਾਕਾਮ ਬਣਾ ਦਿੱਤਾ ਗਿਆ।