ਜ਼ਿਹਰਿਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ ਲਈ ਕੇਂਦਰ ਸਰਕਾਰ ਮਿਥੋਨੋਲ ਤੇ ਲਗਾਮ ਕੱਸੇ: ਵਿੱਤ ਮੰਤਰੀ ਚੀਮਾ.
ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ‘ਮਿਥਾਈਲ ਅਲਕੋਹਲ’ (ਮੀਥਾਨੌਲ) ਦੀ ਵਿਕਰੀ ਅਤੇ ਸਪਲਾਈ ਨੂੰ ਨਿਯੰਤਰਿਤ ਕਰਨ ਲਈ ਤੁਰੰਤ ਸਖ਼ਤ ਕਦਮ ਚੁੱਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੀਮਤੀ ਮਾਨਵੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ (ਹੂਚ) ਦੇ ਕਾਰਨ ਹੋਣ ਵਾਲੇ ਦੁਖਾਂਤਾਂ ਨੂੰ ਰੋਕਣ ਲਈ ਇੱਕ ਸਮਰਪਿਤ ਕੇਂਦਰੀ ਕਾਨੂੰਨ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਵਿੱਤ ਮੰਤਰੀ ਅੱਜ ਇੱਥੇ ਆਬਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਕਈ ਅਹਿਮ ਪਹਿਲੂਆਂ ’ਤੇ ਚਰਚਾ ਕੀਤੀ ਗਈ।
90 ਫ਼ੀਸਦੀ ਮੀਥਾਨੌਲ ਹੁੰਦੈ ਵਿਦੇਸ਼ਾਂ ਤੋਂ ਦਰਾਮਦ, ਸੂਬਿਆਂ ਕੋਲ ਨਹੀਂ ਪੂਰੇ ਅਧਿਕਾਰ
ਆਬਕਾਰੀ ਮੰਤਰੀ ਹਰਪਾਲ ਚੀਮਾ ਨੇ ਕਾਨੂੰਨੀ ਅਤੇ ਭੂਗੋਲਿਕ ਪੇਚੀਦਗੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਭਾਰਤ ਵਿੱਚ ਵਰਤਿਆ ਜਾਣ ਵਾਲਾ ਲਗਭਗ 90 ਫ਼ੀਸਦੀ ਮੀਥੇਨੌਲ ਵਿਦੇਸ਼ਾਂ ਤੋਂ ਦਰਾਮਦ ਕੀਤਾ ਜਾਂਦਾ ਹੈ। ਦੇਸ਼ ਦੀਆਂ ਵੱਖ-ਵੱਖ ਬੰਦਰਗਾਹਾਂ ਅਤੇ ਕਸਟਮ ਲਾਂਘਿਆਂ ਰਾਹੀਂ ਭਾਰਤ ਵਿੱਚ ਦਾਖਲ ਹੋਣ ਤੋਂ ਬਾਅਦ, ਇਹ ਖ਼ਤਰਨਾਕ ਕੈਮੀਕਲ ਕਈ ਰਾਜਾਂ ਦੀਆਂ ਸਰਹੱਦਾਂ ਨੂੰ ਪਾਰ ਕਰਕੇ ਸਬੰਧਤ ਉਦਯੋਗਾਂ ਤੱਕ ਪਹੁੰਚਦਾ ਹੈ।
