ਨਿੰਦਾ.

*ਮਨਰੇਗਾ ਵਰਕਰਾਂ 'ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ, ਅਮਲੋਹ ਚੌਂਕ 'ਚ ਮੰਗਾਂ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼: ਗੁਰਕੀਰਤ ਸਿੰਘ* 

 *ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਮਨਰੇਗਾ ਮੁਲਜਮਾਂ ਦੀ ਨੌਕਰੀ ਬਹਾਲ ਕੀਤੀ ਜਾਵੇਗੀ ਅਤੇ ਮਨਰੇਗਾ ਸਕੀਮ ਮਜਦੂਰਾਂ ਲਈ ਲਾਗੂ ਕੀਤੀ ਜਾਵੇਗੀ* 

 *ਧਾਰਾ 144 ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ ਧਰਨਾ* 

 *ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ- ਲਖਵੀਰ ਲੱਖਾ, ਰਾਜਾ ਗਿੱਲ*

 
ਕੁਝ ਦਿਨ ਪਹਿਲਾਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ਅਤੇ ਵਰਕਰਾਂ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਇਸ਼ਾਰੇ 'ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਕਾਂਗਰਸ ਪਾਰਟੀ ਵੱਲੋਂ ਜੋਰਦਾਰ ਨਿੰਦਾ ਕੀਤੀ ਗਈ ਹੈ। ਅੱਜ ਖੰਨਾ ਦੇ ਅਮਲੋਹ ਚੌਂਕ ਵਿਖੇ ਪ੍ਰਸ਼ਾਸਨ ਵੱਲੋਂ ਲਾਗੂ ਧਾਰਾ 144 ਦੀ ਪੂਰਨ ਪਾਲਣਾ ਕਰਦਿਆਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਇੱਕਠੇ ਹੋ ਕੇ ਮਨਰੇਗਾ ਵਰਕਰਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਲਖਵੀਰ ਸਿੰਘ ਲੱਖਾ ਅਤੇ  ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੀ ਮਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਗੁਰਕੀਰਤ ਸਿੰਘ ਨੇ ਕਿਹਾ ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਮਨਰੇਗਾ ਵਰਕਰ ਬਹੁਤ ਹੀ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖ ਰਹੇ ਸਨ, ਪਰ ਸਰਕਾਰ ਵੱਲੋਂ ਉਨ੍ਹਾਂ 'ਤੇ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਅਸੀਂ ਮਨਰੇਗਾ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪ੍ਰਵਾਨ ਕੀਤਾ ਜਾਵੇ।"ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਮਨਰੇਗਾ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ, ਤਾਂ ਕਾਂਗਰਸ ਪਾਰਟੀ ਵਰਕਰਾਂ ਦੇ ਨਾਲ ਰਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ  ਹਰਜਿੰਦਰ ਸਿੰਘ ਇਕੋਲਾਹਾ, ਰਾਜੀਵ ਰਾਏ ਮਹਿਤਾ,  ਸੁਖਰਾਜ ਸਿੰਘ ਬੀਜਾ ਆਦਿ ਮੌਜੂਦ ਸਨ।