ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਪੁਰਬ ਸੰਬੰਧੀ ਗੁਰਮਤਿ ਸਮਾਗਮ .
ਤਮੰਨਾ ਬੇਦੀ ਦੀ ਰਿਪੋਰਟ
ਤਮੰਨਾ ਬੇਦੀ ਦੀ ਰਿਪੋਰਟ
ਲੁਧਿਆਣਾ :ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਧਾਰਮਿਕ ਸਮਾਗਮ ਆਰੰਭ ਹੋਏ ਜਿਸ ਆਸਾ ਦੀ ਵਾਰ ਦਾ ਕੀਰਤਨ ਬੀਬੀ ਜਸਪ੍ਰੀਤ ਕੌਰ ਦੇ ਜਥੇ ਵੱਲੋਂ ਕੀਤਾ ਗਿਆ। ਉਪਰੰਤ ਬੀਬੀਆਂ ਦੇ ਜੱਥੇ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਕੀਰਤਨ ਦੀਵਾਨ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਓਮ ਪ੍ਰੀਤ ਸਿੰਘ ਦੇ ਜੱਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਗੁਰਦੁਆਰਾ ਗਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜੱਥੇ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਟਰੱਸਟੀ ਹਾਜ਼ਰ ਸਨ, ਜਿਨ੍ਹਾਂ ਵਿੱਚ ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਦਾ ਧੰਨਵਾਦ ਅਮਰਜੀਤ ਸਿੰਘ ਟਿੱਕਾ ਵੱਲੋਂ ਕੀਤਾ ਗਿਆ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
