ਹਲਕਾ ਸਾਹਨੇਵਾਲ ਨੂੰ ਲੈਕੇ ਵਿਕਰਮ ਸਿੰਘ ਬਾਜਵਾ ਨੇ ਕੀਤੀ ਰਵਿੰਦਰ ਦਾਲਵੀ ਨਾਲ ਮੁਲਾਕਾਤ.


ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਹੋਈ ਵਿਚਾਰ-ਚਰਚਾ


ਲੁਧਿਆਣਾ/ਸਾਹਨੇਵਾਲ: ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨਾਲ ਮੁਲਾਕਾਤ ਕਰਕੇ ਹਲਕਾ ਸਾਹਨੇਵਾਲ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।
ਮੁਲਾਕਾਤ ਦੌਰਾਨ ਵਿਸ਼ੇਸ਼ ਤੌਰ ’ਤੇ ਬੂਥ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਸਬੰਧੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ। ਆਗੂਆਂ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਵਿਕਰਮ ਬਾਜਵਾ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰਾਂ ਨਾਲ ਵਿਚਾਰ ਚਰਚਾ ਕਰਕੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਜਿਲਾ ਕਾਂਗਰਸ ਦੇ  ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵੀ ਹਾਜ਼ਰ ਸਨ