ਦੁੱਧ ਪਰਖ ਕੈਂਪ.

*ਪਿੰਡ ਕੱਦੋਂ ’ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਆਯੋਜਿਤ*

ਲੁਧਿਆਣਾ, 16 ਸਤੰਬਰ (ਇੰਦਰਜੀਤ) – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ,  ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਕੱਦੋਂ, ਬਲਾਕ ਦੋਰਾਹਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਸੀਨੀਅਰ ਵੈਟਰਨਰੀ ਅਫਸਰ ਡਾ. ਗੁਲਜ਼ਾਰ, ਪੀ.ਐਨ.ਬੀ. ਬੈਂਕ ਦੇ ਐਗਰੀਕਲਚਰ ਅਫਸਰ ਸ਼ੁਭਮ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ, ਮਿਸ ਅੰਕਿਤ ਕਪੂਰ ਅਤੇ ਮਿਸ ਅਨੁਰਾਗਦੀਪ ਕੌਰ ਵੱਲੋਂ ਡੇਅਰੀ ਫਾਰਮਰਾਂ ਨੂੰ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ, ਸੰਤੁਲਿਤ ਖੁਰਾਕ, ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਡੇਅਰੀ ਫਾਰਮਰਾਂ ਨੂੰ ਕੈਟਲ ਸ਼ੈੱਡ, ਮਿਲਕਿੰਗ ਮਸ਼ੀਨ ਅਤੇ ਹੋਰ ਡੇਅਰੀ ਸਹਾਇਤਾ ਸਕੀਮਾਂ ਦੇ ਨਾਲ-ਨਾਲ ਡੇਅਰੀ ਕਰਜ਼ਾ ਕੇਸਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਕੈਂਪ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।  ਉਨ੍ਹਾਂ ਕੈਂਪ ਵਿੱਚ ਸ਼ਾਮਲ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ, ਸਹੂਲਤਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਡੇਅਰ ਵਿਕਾਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।