ਸਨਮਾਨ.
ਮਨੁੱਖੀ ਅਧਿਕਾਰ ਮੰਚ ਵੱਲੋਂ ਸਾਬਕਾ ਸਿਵਲ ਸਰਜਨ ਡਾਕਟਰ ਸਵੱਪਨਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ
ਮੋਹਾਲੀ - ਮਨੁੱਖੀ ਅਧਿਕਾਰ ਮੰਚ ਰਜਿ ਪੰਜਾਬ ਭਾਰਤ ਦੀ ਇੱਕ ਜ਼ਿਲ੍ਹਾ ਮੋਹਾਲੀ ਦੇ ਵਿੱਚ ਔਰਤਾਂ ਦੇ ਗੁਪਤ ਰੋਗਾਂ ਸਬੰਧੀ ਵਿਸ਼ੇਸ਼ ਮੀਟਿੰਗ ਆਕਾਲ ਕਲੀਨਿਕ ਚੈਰੀਟੇਬਲ ਮੈਡੀਕਲ ਸੈਂਟਰ ਸੋਹਾਣਾ ਮੋਹਾਲੀ ਵਿਖੇ ਕਰਵਾਈ ਗਈ। ਜਿਸ ਵਿੱਚ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕਮਲ਼ ਰਾਵਤ ਚੇਅਰਪਰਸਨ ਇਸਤਰੀ ਵਿੰਗ ਹੈਦਰਾਬਾਦ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾਕਟਰ ਸਵੱਪਨਜੀਤ ਕੌਰ ਨੂੰ ਸਮਾਜ ਸੇਵਾ ਨੂੰ ਸਮਰਪਿਤ ਹੋਣ ਕਰਕੇ ਵਧੀਆ ਸੇਵਾਵਾਂ ਦੇਣ ਬਦਲੇ ਮਨੁੱਖੀ ਅਧਿਕਾਰ ਮੰਚ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਆਈਆਂ ਹੋਈਆਂ ਸਮੂਹ ਔਰਤਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਸਵੱਪਨਜੀਤ ਕੌਰ ਨੇ ਕਿਹਾ ਕਿ ਅਸੀਂ ਮਹਿਲਾਵਾਂ ਦੀ ਸਿਹਤ ਅਤੇ ਨਿੱਜੀ ਸਿਹਤ ਸਮੱਸਿਆਵਾਂ ਸਬੰਧੀ ਜਾਗਰੂਕਤਾ ਲਈ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਡਾ. ਸਵਪਨਜੀਤ ਕੌਰ ਵੱਲੋਂ ਔਰਤਾਂ ਦੇ ਗੁਪਤ ਰੋਗਾਂ, ਉਨ੍ਹਾਂ ਦੇ ਲੱਛਣਾਂ, ਬਚਾਅ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ, ਕਿਸੇ ਵੀ ਨਿੱਜੀ ਸਿਹਤ ਸਮੱਸਿਆ ਨੂੰ ਨਜ਼ਰ ਅੰਦਾਜ਼ ਨਾ ਕਰਨ ਅਤੇ ਲੋੜ ਪੈਣ ’ਤੇ ਯੋਗ ਡਾਕਟਰ ਨਾਲ ਸਲਾਹ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਨੁੱਖੀ ਅਧਿਕਾਰ ਮੰਚ ਦਾ ਉਦੇਸ਼ ਇਕੋ ਹੀ ਹੈ ਕਿ ਮਹਿਲਾਵਾਂ ਨੂੰ ਸਿਹਤ, ਸਨਮਾਨ ਅਤੇ ਜਾਗਰੂਕਤਾ ਦਾ ਅਧਿਕਾਰ ਦਿਵਾਉਣਾ ਹੈ। ਡਾਕਟਰ ਖੇੜਾ ਨੇ ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਡਾਕਟਰ ਔਰਤ ਰੋਗਾਂ ਦੇ ਸਪੈਸ਼ਲਿਸਟ ਹੋਣ ਕਰਕੇ ਸਦਾ ਹੀ ਪਿਆਰ ਅਤੇ ਸਤਿਕਾਰ ਪੂਰਵਕ ਮਿਲਣਯੋਗ ਹਨ। ਗਰੀਬ ਵਰਗ ਦੇ ਲੋਕਾਂ ਦਾ ਖਾਸ ਧਿਆਨ ਰੱਖਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਪਰਮਜੀਤ ਕੌਰ, ਬੇਅੰਤ ਪ੍ਰੀਤ ਕੌਰ, ਰੁਪਿੰਦਰ ਕੌਰ, ਅਮਰੀਕ ਸਿੰਘ ਅਤੇ ਕੁਲਦੀਪ ਕੌਰ ਆਦਿ ਨੇ ਵੀ ਸ਼ਮੂਲੀਅਤ ਕੀਤੀ।
