ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ.
ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ : ਵਿਕਰਮ ਸਿੰਘ ਬਾਜਵਾ
ਸਾਹਨੇਵਾਲ ਕੁਹਾੜਾ 11 ਅਕਤੂਬਰ () ਪਦਮਸ਼੍ਰੀ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸਾਹ ਹੈ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਸਰਦਾਰ ਪ੍ਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਕੀਤਾ!
ਉਹਨਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਇੱਕੋ ਇੱਕ ਪਾਰਟੀ ਹੈ ਜਿਸ ਕੋਲ ਤਜਰਬੇਕਾਰ ਲੀਡਰਾਂ ਦੇ ਨਾਲ ਨੌਜਵਾਨ ਆਗੂਆਂ ਦੀ ਵੀ ਭਾਰੀ ਫੌਜ ਹੈ ਅਤੇ ਪੰਜਾਬ ਦੇ ਲੋਕ ਜਾਣਦੇ ਹਨ ਕਿ ਕਾਂਗਰਸੀ ਆਗੂ ਆਪਣੇ ਤਜਰਬੇ ਅਤੇ ਸੂਝਬੂਝ ਦੇ ਨਾਲ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ਤੇ ਲੈ ਜਾਣਗੇ ! ਉਹਨਾਂ ਕਿਹਾ ਕਿ ਸਰਦਾਰ ਪ੍ਰਗਟ ਸਿੰਘ ਕੋਲ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਤਜਰਬੇ ਦੇ ਨਾਲ ਉਹਨਾਂ ਨੇ ਦੇਸ਼ ਦੇ ਲਈ ਲੰਮਾ ਸਮਾਂ ਹਾਕੀ ਖੇਡੀ ਹੈ ਉਹਨਾਂ ਦਾ ਦੇਸ਼ ਪ੍ਰਤੀ ਇੱਕ ਵੱਖਰਾ ਪ੍ਰੇਮ ਵੀ ਹੈ ਇਸ ਲਈ ਲੋਕ ਉਹਨਾਂ ਤੇ ਪੂਰਨ ਵਿਸ਼ਵਾਸ ਕਰਦੇ ਹਨ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਜਾਣਗੇ! ਇਸ ਮੌਕੇ ਉਹਨਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਸਾਬਕਾ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ, ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨੀਤ ਸਿੰਘ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੀਤਾ, ਐਡਵੋਕੇਟ ਨਵਤੇਜ ਸਿੰਘ ਗਰਚਾ, ਕੌਂਸਲਰ ਕਰਨ ਅਨੇਜਾ, ਅਮਿਤ ਭਾਟੀਆ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ
ਕੈਪਸ਼ਨ: ਸਰਦਾਰ ਪ੍ਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨਾਲ ਵਿਕਰਮ ਸਿੰਘ ਬਾਜਵਾ ਅਤੇ ਹੋਰ
